ਪੰਜਾਬ ਅੰਦਰ ਕਾਨੂੰਨ ਵਿਵਸਥਾ ਢਹਿ-ਢੇਰੀ, ਚੱਲ ਰਿਹਾ ਗੈਂਗਸਟਰ ਰਾਜ -ਅਮਨਜੋਤ ਕੌਰ ਰਾਮੂੰਵਾਲੀਆ

ਮੋਹਾਲੀ :  ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬਾ ਅਮਨਜੋਤ ਕੌਰ ਰਾਮੂੰਵਾਲੀਆ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਢਹਿ-ਢੇਰੀ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਅੰਦਰ ਅਰਾਜਕਤਾ ਵਰਗਾ ਮਾਹੌਲ ਬਣਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਲੱਗ ਰਿਹਾ ਹੈ ਜਿਵੇਂ ਸੂਬਾ ਗੈਂਗਸਟਰਾਂ ਦੇ ਹਵਾਲੇ ਹੋ ਚੁੱਕਾ ਹੈ।
ਅਮਨਜੋਤ ਰਾਮੂੰਵਾਲੀਆ ਨੇ ਅੰਮ੍ਰਿਤਸਰ ਵਿਚ ਵਿਆਹ ਸਮਾਗਮ ਦੌਰਾਨ ਦਿਨ-ਦਿਹਾੜੇ ਵਲਟੋਹਾ ਦੇ ਸਾਬਕਾ ਸਰਪੰਚ ਜਰਮਲ ਸਿੰਘ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿਚ ਪੂਰੀ ਤਰ੍ਹਾਂ ਨਕਾਮ ਲੱਗ ਰਹੀ ਹੈ। ਉਨ੍ਹਾਂ ਕਿਹਾ ਕਿ ਵਿਆਹ ਵਰਗੀਆਂ ਜਨਤਕ ਖੁਸ਼ੀਆਂ ਦੇ ਸਮਾਗਮਾਂ ਵਿਚ ਲੋਕਾਂ ਨੂੰ ਬੇਦਰਦੀ ਨਾਲ ਗੋਲੀਆਂ ਮਾਰ ਕੇ ਕਤਲ ਕੀਤਾ ਜਾ ਰਿਹਾ ਹੈ।

Comments