ਮੋਹਾਲੀ : ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬਾ ਅਮਨਜੋਤ ਕੌਰ ਰਾਮੂੰਵਾਲੀਆ ਨੇ ਚਾਈਨਾ ਡੋਰ ਦੀ ਲਪੇਟ ਵਿਚ ਆ ਕੇ ਜਾਨ ਗਵਾਉਣ ਵਾਲੇ 15 ਸਾਲਾ ਬੱਚੇ ਤਰਨਜੋਤ ਸਿੰਘ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਦੁੱਖ ਦੀ ਘੜੀ 'ਚੋਂ ਲੰਘ ਰਹੇ ਪਰਿਵਾਰ ਨਾਲ ਦਿਲੀ ਹਮਦਰਦੀ ਜਤਾਉਣ ਦੇ ਨਾਲ-ਨਾਲ ਸਰਕਾਰ ਤੇ ਅਫ਼ਸਰਸ਼ਾਹੀ ਨੂੰ ਵੀ ਘੇਰਿਆ ਹੈ। ਉਹਨਾਂ ਕਿਹਾ ਕਿ ਸਰਕਾਰ ਇੱਕ ਧਾਗਾ ਜੋ ਲੋਕਾਂ ਨੂੰ ਨੌਤ ਦੇ ਮੂੰਹ ਚ ਧਕੇਲ ਰਿਹਾ ਅਤੇ ਦੁਕਾਨਾਂ ਰਾਹੀਂ ਵਿੱਕ ਰਿਹਾਉਸਨੂੰ ਰੋਕ ਨਹੀਂ ਪਾ ਰਹੀ ਇਹ ਨਸ਼ਿਆਂ ਨੂੰ ਕਿਥੋ ਰੋਕ ਲਵੇਗੀ॥
ਅਮਨਜੋਤ ਰਾਮੂੰਵਾਲੀਆ ਨੇ ਸਮੂਹ ਪੰਜਾਬੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ, ਕਿਉਂਕ ਇਸ ਨਾਲ ਪੰਛੀਆਂ ਅਤੇ ਮਨੁੱਖੀ ਜਾਨਾਂ ਨੂੰ ਵੱਡਾ ਖ਼ਤਰਾ ਹੈ। ਇਸ ਡੋਰ ਕਾਰਨ ਆਏ ਦਿਨ ਘਰਾਂ ਦੇ ਚਿਰਾਗ਼ ਬੁੱਝ ਰਹੇ ਹਨ। ਅਮਨਜੋਤ ਨੇ ਕਿਹਾ ਕਿ ਉਹ ਇਸ ਨੂੰ ਸਰਕਾਰ ਦੀ ਵੱਡੀ ਨਲਾਇਕੀ ਮੰਨਦੀ ਹੈ ਤੇ ਮੰਗ ਕਰਦੀ ਹੈ ਕਿ ਜਿਹੜੇ ਅਫ਼ਸਰ ਇਸ ਮੌਤ ਦੇ ਧੰਦੇ ਨੂੰ ਰੋਕਣ ਦੀ ਥਾਂ ਆਪਣੇ ਲਾਲਚ ਖਾਤਿਰ ਇਸ ਨੂੰ ਸ਼ਹਿ ਦੇ ਰਹੇ ਹਨ, ਉਨ੍ਹਾਂ ਨੂੰ ਪਛਾਣ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ

Comments
Post a Comment