ਐਸ.ਆਈ.ਆਰ. ਮੁਹਿੰਮ ਨਾਲ ਵੋਟਰ ਸੂਚੀਆਂ ਹੋਰ ਵੱਧ ਸਹੀ, ਪਾਰਦਰਸ਼ੀ ਅਤੇ ਭਰੋਸੇਯੋਗ ਬਣਨਗੀਆਂ,

ਨੰਗਲ : ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਪੈਸ਼ਲ ਇਨਟੈਂਸਿਵ ਰਿਵੀਜ਼ਨ ਯਾਨੀ ਐਸ.ਆਈ.ਆਰ. ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਮੌਜੂਦਾ ਵੋਟਰ ਸੂਚੀਆਂ ਦਾ ਸਾਲ 2003 ਦੀਆਂ ਵੋਟਰ ਸੂਚੀਆਂ ਨਾਲ ਮਿਲਾਨ ਕੀਤਾ ਜਾਵੇਗਾ ਤਾਂ ਜੋ ਗਲਤ ਜਾਂ ਫਰਜ਼ੀ ਵੋਟਾਂ ਨੂੰ ਹਟਾਇਆ ਜਾ ਸਕੇ ਅਤੇ ਯੋਗ ਨਵੇਂ ਵੋਟਰਾਂ ਨੂੰ ਸੂਚੀਆਂ ਵਿੱਚ ਸ਼ਾਮਲ ਕੀਤਾ ਜਾ ਸਕੇ। ਇਸੇ ਸਬੰਧੀ ਪੰਜਾਬ ਦੇ ਮੁੱਖ ਚੋਣ ਅਫਸਰ ਅਨਿੰਦਤਾ ਮਿੱਤਰਾ ਨੇ ਰੋਪੜ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸੁਣਦੇ ਹਾਂ ਕੀ ਕਿਹਾ ਮੁੱਖ ਚੋਣ ਅਫਸਰ ਨੇ।



 ਰੋਪੜ ਵਿਖੇ ਹੋਈ ਇਸ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਫਸਰ ਅਨਿੰਦਤਾ ਮਿੱਤਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਐਸ.ਆਈ.ਆਰ. ਮੁਹਿੰਮ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਮੈਪਿੰਗ ਦਾ ਕੰਮ ਕੀਤਾ ਜਾ ਰਿਹਾ ਹੈ।

 ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਗਲਤ ਅਤੇ ਫਰਜ਼ੀ ਵੋਟਾਂ ਨੂੰ ਸੂਚੀ ਵਿੱਚੋਂ ਹਟਾਉਣਾ, ਨਵੇਂ ਯੋਗ ਵੋਟਰਾਂ ਨੂੰ ਸ਼ਾਮਲ ਕਰਨਾ ਅਤੇ ਵੋਟਰਾਂ ਦੇ ਵੇਰਵਿਆਂ ਵਿੱਚ ਮੌਜੂਦ ਗਲਤੀਆਂ ਨੂੰ ਠੀਕ ਕਰਨਾ ਹੈ। ਜੇਕਰ ਕਿਸੇ ਵੋਟਰ ਦੇ ਪਤੇ ਜਾਂ ਹੋਰ ਜਾਣਕਾਰੀ ਵਿੱਚ ਕੋਈ ਪ੍ਰਿੰਟਿੰਗ ਜਾਂ ਤਕਨੀਕੀ ਤਰੁਟੀ ਪਾਈ ਜਾਂਦੀ ਹੈ ਤਾਂ ਉਸ ਦੀ ਦਰੁਸਤੀ ਕੀਤੀ ਜਾਵੇਗੀ।

 ਮੁੱਖ ਚੋਣ ਅਫਸਰ ਨੇ ਇਹ ਵੀ ਕਿਹਾ ਕਿ ਵੋਟਰ ਸੂਚੀਆਂ ਸਬੰਧੀ ਪ੍ਰਾਪਤ ਹੋਣ ਵਾਲੇ ਇਤਰਾਜ਼ਾਂ ਅਤੇ ਦਾਅਵਿਆਂ ਦਾ ਵੀ ਨਿਯਮਾਂ ਅਨੁਸਾਰ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰੋਪੜ ਦੇ ਡਿਪਟੀ ਕਮਿਸ਼ਨਰ, ਐਸ.ਡੀ.ਐਮ., ਤਹਿਸੀਲਦਾਰਾਂ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਾਰੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।



Comments