ਸ਼੍ਰੀ ਅਨੰਦਪੁਰ ਸਾਹਿਬ : ਬੀਤੀ 21 ਅਗਸਤ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਜਬਰ ਜਿਨਾਹ ਦੇ ਦਰਜ ਕੀਤੇ ਗਏ ਮੁਕਦਮੇ ਦੀ ਹੁਣ ਤਫਤੀਸ਼ ਸ਼ੁਰੂ ਹੋ ਗਈ ਹੈ ਅਤੇ ਇਸ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ 27 ਸਤੰਬਰ ਨੂੰ ਸਵੇਰੇ 10 ਵਜੇ ਜਾਂਚ ਦੇ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ ਇਸ ਦੇ ਵਿੱਚ ਮਲਕੀਤ ਸਿੰਘ ਖਾਲਸਾ ਪੁੱਤਰ ਹਰਬੰਸ ਸਿੰਘ ਵਾਸੀ ਅੰਮ੍ਰਿਤਸਰ ਨੂੰ ਜਸਵਿੰਦਰ ਕੌਰ ਨਾਲ ਅਸ਼ਲੀਲ ਚੈਟ ਕਰਨ ਦੇ ਕਥਿਤ ਦੋਸ਼ ਲਗਾਉਂਦੇ ਹੋਏ ਤਫਤੀਸ਼ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ ਜਦੋਂ ਕਿ ਭਾਈ ਅਮਰਜੀਤ ਸਿੰਘ ਚਾਵਲਾ ਦੀ ਧਰਮ ਪਤਨੀ ਪਪਿੰਦਰ ਕੌਰ ਨੂੰ 28 ਸਤੰਬਰ ਨੂੰ ਸਵੇਰੇ 10 ਵਜੇ ਥਾਣਾ ਸ਼੍ਰੀ ਅਨੰਦਪੁਰ ਸਾਹਿਬ ਦੇ ਵਿੱਚ ਤਫਤੀਸ਼ ਲਈ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ ਅਤੇ ਇਸੇ ਤਰ੍ਹਾਂ ਹੀ ਤੀਸਰੇ ਵਿਅਕਤੀ ਮੋਹਣ ਸਿੰਘ ਜੋ ਕਿ ਸ੍ਰੀ ਅਨੰਦਪੁਰ ਸਾਹਿਬ ਦਾ ਰਹਿਣ ਵਾਲਾ ਹੈ ਨੂੰ ਵੀ ਅਸ਼ਲੀਲ ਚੈਟ ਕਰਨ ਦੇ ਕਥਿਤ ਦੋਸ਼ਾਂ ਤਹਿਤ 27 ਸਤੰਬਰ ਨੂੰ ਸਵੇਰੇ 10 ਵਜੇ ਤਫਤੀਸ਼ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ। ਪੁਲਿਸ ਦੇ ਅਧਿਕਾਰਤ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਨੋਟਿਸ 35 ਬੀ ਐਨ ਐਸ ਐਸ ਤਹਿਤ ਦਿੱਤੇ ਗਏ ਹਨ ਜੋ ਕਿ ਤਾਮੀਲ ਵੀ ਕਰਵਾ ਲਏ ਗਏ ਹਨ। ਇੱਥੇ ਇਹ ਵੀ ਦੱਸਣਾ ਇਸ ਮਾਮਲੇ ਦੇ ਵਿੱਚ ਅਜੇ ਭਾਈ ਅਮਰਜੀਤ ਸਿੰਘ ਚਾਵਲਾ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ ਅਤੇ ਸੂਤਰਾਂ ਮੁਤਾਬਕ ਉਹ ਵਿਦੇਸ਼ ਦੌੜ ਗਏ ਹਨ । ਉਹਨਾਂ ਦੀ ਪਕੜ ਦੇ ਲਈ ਵੀ ਪੁਲੀਸ ਵੱਲੋਂ ਯਤਨ ਕੀਤੇ ਜਾ ਰਹੇ ਹਨ।

टिप्पणियाँ
एक टिप्पणी भेजें