ਬਠਿੰਡਾ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਬਠਿੰਡਾ ਵਿੱਚ “ਯੂਥ ਰਨ ਪੰਜਾਬ 2026” ਦਾ ਆਯੋਜਨ ਕੀਤਾ ਗਿਆ। ਇਸ ਮੈਰਾਥਨ ਵਿੱਚ ਕਰੀਬ 20 ਹਜ਼ਾਰ ਨੌਜਵਾਨਾਂ ਅਤੇ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਯੂਥ ਰਨ ਦੌਰਾਨ ਬਠਿੰਡਾ ਦੀਆਂ ਸੜਕਾਂ ’ਤੇ ਨੌਜਵਾਨਾਂ ਦਾ ਭਾਰੀ ਜੋਸ਼ ਦੇਖਣ ਨੂੰ ਮਿਲਿਆ। ਇਸ ਦੌੜ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ।
ਜੇਤੂਆਂ ਨੂੰ ਮਿਲਣਗੇ ਨਕਦ ਇਨਾਮ
ਮੈਰਾਥਨ ਦੇ ਜੇਤੂਆਂ ਲਈ ₹11,000 ਤੱਕ ਦੇ ਨਕਦ ਇਨਾਮ ਰੱਖੇ ਗਏ ਹਨ। ਇਸ ਤੋਂ ਇਲਾਵਾ ਦੌੜ ਵਿੱਚ ਹਿੱਸਾ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਟੀ-ਸ਼ਰਟ ਅਤੇ ਭਾਗੀਦਾਰੀ ਮੈਡਲ ਵੀ ਦਿੱਤਾ ਜਾਵੇਗਾ।
“ਯੂਥ ਰਨ ਪੰਜਾਬ 2026” ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵੱਲ ਇੱਕ ਵੱਡੀ ਪਹਿਲ ਵਜੋਂ ਦੇਖਿਆ ਜਾ ਰਿਹਾ ਹੈ।
Comments
Post a Comment